Ezekiel 32:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਦੋਮ ਵੀ ਓੱਥੇ ਹੈ। ਉਸ ਦੇ ਰਾਜੇ ਅਤੇ ਬਾਕੀ ਆਗੂ ਵੀ ਓੱਥੇ ਉਸ ਦੇ ਨਾਲ ਹਨ। ਉਹ ਵੀ ਤਾਕਤਵਰ ਸਿਪਾਹੀ ਸਨ। ਪਰ ਹੁਣ ਉਹ ਓੱਥੇ ਹੋਰਨਾਂ ਲੋਕਾਂ ਨਾਲ ਲੇਟੇ ਹੋਏ ਹਨ ਜੋ ਜੰਗ ਵਿੱਚ ਮਾਰੇ ਗਏ ਸਨ। ਉਹ ਓੱਥੇ ਉਨ੍ਹਾਂ ਅਸੁੰਨਤੀਆਂ ਨਾਲ ਲੇਟੇ ਹੋਏ ਹਨ। ਉਹ ਓੱਥੇ ਹੋਰਨਾਂ ਲੋਕਾਂ ਨਾਲ ਹਨ ਜਿਹੜੇ ਉਸ ਡੂੰਘੀ ਖੱਡ ਅੰਦਰ ਚੱਲੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ ਓਹ ਬੇ-ਸੁੰਨਤਿਆਂ ਅਤੇ ਗੋਰ ਵਿੱਚ ਲਹਿ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।