Ezekiel 33:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੈਨੂੰ ਉਨ੍ਹਾਂ ਨੂੰ ਇਹ ਜ਼ਰੂਰ ਕਹਿਣਾ ਚਾਹੀਦਾ ਹੈ, ‘ਮੇਰਾ ਪ੍ਰਭੂ ਯਹੋਵਾਹ ਇਹ ਆਖਦਾ ਹੈ: ਆਪਣੇ ਜੀਵਨ ਨੂੰ ਸਾਖੀ ਰੱਖਕੇ, ਮੈਂ ਇਕਰਾਰ ਕਰਦਾ ਹਾਂ, ਕਿ ਮੈਨੂੰ ਲੋਕਾਂ ਨੂੰ ਮਰਦਿਆਂ ਦੇਖਕੇ ਖੁਸ਼ੀ ਨਹੀਂ ਹੁੰਦੀ-ਬਦ ਲੋਕਾਂ ਨੂੰ ਦੇਖਕੇ ਵੀ! ਮੈਂ ਨਹੀਂ ਚਾਹੁੰਦਾ ਕਿ ਉਹ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਮੰਦੇ ਲੋਕ ਮੇਰੇ ਵੱਲ ਵਾਪਸ ਪਰਤ ਆਉਣ। ਮੈਂ ਚਾਹੁੰਦਾ ਹਾਂ ਕਿ ਉਹ ਆਪਣਾ ਜੀਵਨ ਤਬਦੀਲ ਕਰ ਲੈਣ ਤਾਂ ਜੋ ਉਹ ਸੱਚਮੁੱਚ ਜਿਉਂ ਸੱਕਣ! ਇਸ ਲਈ ਪਰਤ ਆਓ ਮੇਰੇ ਵੱਲ! ਮੰਦੇ ਕੰਮ ਕਰਨੋ ਹਟ ਜਾਵੋ! ਇਸਰਾਏਲ ਦੇ ਪਰਿਵਾਰ, ਤੈਨੂੰ ਮਰਨਾ ਕਿਉਂ ਪਵੇ?’
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਹੈ, ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ, ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?