Ezekiel 33:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਆਦਮੀ ਦੇ ਪੁੱਤਰ, ਆਪਣੇ ਲੋਕਾਂ ਨੂੰ ਆਖ: ‘ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ, ਜੇ ਉਹ ਬੁਰਾ ਬਣ ਜਾਂਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ। ਅਤੇ ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਮੰਦੇ ਕੰਮ ਉਸ ਨੂੰ ਤਬਾਹ ਨਹੀਂ ਕਰਨਗੇ, ਜੇ ਉਹ ਆਪਣੀ ਬਦੀ ਤੋਂ ਪਰਤ ਜਾਂਦਾ ਹੈ। ਇਸ ਲਈ ਚੇਤੇ ਰੱਖ, ਕਿਸੇ ਬੰਦੇ ਨੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ ਜੇ ਉਹ ਪਾਪ ਕਰਨ ਲੱਗ ਪੈਂਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਹਾੜੇ ਉਹ ਨੂੰ ਨਾ ਛੁਡਾਵੇਂਗਾ ਅਤੇ ਦੁਸ਼ਟ ਦੀ ਦੁਸ਼ਟਤਾ, - ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ ਤਾਂ ਉਹ ਤੇ ਕਾਰਨ ਜੀਉਂਦਾ ਨਾ ਰਹਿ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ।