Ezekiel 33:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ਾਇਦ ਮੈਂ ਕਿਸੇ ਨੇਕ ਬੰਦੇ ਨੂੰ ਆਖਾਂ ਕਿ ਉਹ ਜੀਵੇਗਾ। ਪਰ ਸ਼ਾਇਦ ਉਹ ਨੇਕ ਬੰਦਾ ਇਹ ਸੋਚਣਾ ਸ਼ੁਰੂ ਕਰ ਦੇਵੇ ਕਿ ਉਸ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਬਚਾ ਲੈਣਗੇ। ਇਸ ਲਈ, ਸ਼ਾਇਦ ਉਹ ਮੰਦੀਆਂ ਗੱਲਾਂ ਕਰਨ ਲੱਗ ਪਵੇ। ਪਰ ਮੈਂ ਉਸ ਦੀਆਂ ਅਤੀਤ ਵਿੱਚ ਕੀਤੀਆਂ ਨੇਕ ਗੱਲਾਂ ਨੂੰ ਚੇਤੇ ਨਹੀਂ ਕਰਾਂਗਾ! ਨਹੀਂ, ਉਹ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਮਰੇਗਾ ਜਿਹੜੀਆਂ ਉਹ ਸ਼ੁਰੂ ਕਰਨ ਲੱਗ ਪੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਨਿਸਚੇ ਜੀਉਂਦਾ ਰਹੇਂਗਾ, ਜੇ ਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਨ੍ਹਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ।