Ezekiel 33:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਤੁਸੀਂ ਖੂਨ ਨਾਲ ਭਰਿਆ ਹੋਇਆ ਮਾਸ ਖਾਂਦੇ ਹੋ। ਤੁਸੀਂ ਸਹਾਇਤਾ ਲਈ ਆਪਣੇ ਬੁੱਤਾਂ ਵੱਲ ਦੇਖਦੇ ਹੋ। ਤੁਸੀਂ ਲੋਕਾਂ ਨੂੰ ਕਤਲ ਕਰਦੇ ਹੋ। ਇਸ ਲਈ ਮੈਂ ਤੁਹਾਨੂੰ ਇਹ ਧਰਤੀ ਕਿਉਂ ਦੇਵਾਂ?
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਲਹੂ ਸਣੇ ਖਾਂਦੇ ਅਤੇ ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?