Ezekiel 33:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ, ਕਿ ਉਨ੍ਹਾਂ ਬਰਬਾਦ ਹੋਏ ਸ਼ਹਿਰਾਂ ਵਿੱਚ ਰਹਿਣ ਵਾਲੇ ਉਹ ਲੋਕ ਤਲਵਾਰ ਨਾਲ ਮਾਰੇ ਜਾਣਗੇ! ਜੇ ਕੋਈ ਸ਼ਹਿਰ ਤੋਂ ਬਾਹਰ ਹੈ ਤਾਂ ਮੈਂ ਉਸ ਨੂੰ ਜਾਨਵਰਾਂ ਤੋਂ ਮਰਵਾਵਾਂਗਾ ਅਤੇ ਉਸ ਨੂੰ ਉਨ੍ਹਾਂ ਦਾ ਭੋਜਨ ਬਣਾਵਾਂਗਾ। ਜੇ ਲੋਕ ਕਿਲਿਆਂ ਅਤੇ ਗੁਫ਼ਾਵਾਂ ਵਿੱਚ ਲੁਕੇ ਹੋਣਗੇ ਤਾਂ ਉਹ ਬੀਮਾਰੀ ਨਾਲ ਮਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨੂੰ ਐਉਂ ਆਖਣਾ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜਾ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜੇ ਖੁਲ੍ਹੇ ਖੇਤ ਵਿੱਚ ਹੈ ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ ਬਵਾ ਨਾਲ ਮਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।