Ezekiel 33:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਲੋਕ ਆਉਂਦੇ ਹਨ ਓਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਙੁ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਨ੍ਹਾਂ ਤੇ ਤੁਰਦੇ ਨਹੀਂ ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ ਪਰ ਉਨ੍ਹਾਂ ਦਾ ਮਨ ਲੋਭ ਵੱਲ ਭਜਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।