Ezekiel 33:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕਰ ਰਾਖਾ ਤਲਵਾਰ ਨੂੰ ਆਉਂਦਾ ਵੇਖੇ ਅਤੇ ਨਰਸਿੰਗਾ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ ਅਤੇ ਤਲਵਾਰ ਆਵੇ ਅਤੇ ਉਨ੍ਹਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗਣ ਕਰਕੇ ਲਿਆ ਗਿਆ ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ।