Ezekiel 33:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।’ ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ! ਤੂੰ ਨਿਸਚੇ ਮਰੇਂਗਾ, ਉਸ ਵੇਲੇ ਜੇ ਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਖ਼ਬਰਦਾਰ ਨਾ ਕਰੇਂ ਤਾਂ ਉਹ ਦੁਸ਼ਟ ਤਾਂ ਆਪਣੇ ਔਗਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ।