Ezekiel 34:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਆਜੜੀਆਂ ਦੇ ਵਿਰੁੱਧ ਹਾਂ! ਮੈਂ ਉਨ੍ਹਾਂ ਪਾਸੋਂ ਆਪਣੀਆਂ ਭੇਡਾਂ ਦੀ ਮੰਗ ਕਰਾਂਗਾ। ਮੈਂ ਉਨ੍ਹਾਂ ਦੀ ਛੁੱਟੀ ਕਰ ਦਿਆਂਗਾ! ਉਹ ਹੋਰ ਵੱਧੇਰੇ ਮੇਰੇ ਆਜੜੀ ਨਹੀਂ ਰਹਿਣਗੇ! ਫ਼ੇਰ ਆਜੜੀ ਆਪਣਾ ਪੋਸ਼ਣ ਨਹੀਂ ਕਰ ਸੱਕਣਗੇ। ਅਤੇ ਮੈਂ ਆਪਣੇ ਇੱਜੜ ਨੂੰ ਉਨ੍ਹਾਂ ਦੇ ਮੂੰਹਾਂ ਤੋਂ ਬਚਾ ਲਵਾਂਗਾ। ਫ਼ੇਰ ਮੇਰੀਆਂ ਭੇਡਾਂ ਉਨ੍ਹਾਂ ਦਾ ਭੋਜਨ ਨਹੀਂ ਹੋਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ ਅਤੇ ਮੈਂ ਆਪਣਾ ਇੱਜੜ ਉਨ੍ਹਾਂ ਦੇ ਹੱਥੋਂ ਮੰਗਾਂਗਾ ਅਤੇ ਉਨ੍ਹਾਂ ਨੂੰ ਇੱਜੜ ਚਾਰਨੋ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸੱਕਣਗੇ ਕਿਉਂ ਜੋ ਮੈਂ ਆਪਣਾ ਇੱਜੜ ਉਨ੍ਹਾਂ ਦੇ ਮੂੰਹੋਂ ਛੁਡਾ ਲਵਾਂਗਾ ਤਾਂ ਜੋ ਓਹ ਉਨ੍ਹਾਂ ਦਾ ਖਾਜਾ ਨਾ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।