Ezekiel 34:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਇਕੱਠਿਆਂ ਕਰਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਤੇ ਲਿਆਵਾਂਗਾ। ਅਤੇ ਮੈਂ ਉਨ੍ਹਾਂ ਦਾ, ਇਸਰਾਏਲ ਦੇ ਪਰਬਤਾਂ ਉੱਤੇ, ਨਦੀਆਂ ਕੰਢੇ, ਉਨ੍ਹਾਂ ਸਾਰੀਆਂ ਥਾਵਾਂ ਉੱਤੇ ਜਿੱਥੇ ਲੋਕ ਰਹਿੰਦੇ ਹਨ, ਪੋਸ਼ਣ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਲੋਕਾਂ ਵਿੱਚੋ ਮੋੜ ਲਿਆਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਰਬਤਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਅਸਥਾਨਾਂ ਵਿੱਚ ਚਾਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ। ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।