Ezekiel 34:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਆਜੜੀਆਂ ਦੇ ਵਿਰੁੱਧ ਬੋਲ। ਉਨ੍ਹਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਆਜੜੀਆਂ ਤੇ ਲਾਹਨਤ ਜੋ ਸਿਰਫ਼ ਆਪਣਾ ਹੀ ਧਿਆਨ ਰੱਖਦੇ ਹਨ। ਕੀ ਆਜੜੀਆਂ ਨੂੰ ਇੱਜੜ ਦਾ ਧਿਆਨ ਨਹੀਂ ਰੱਖਣਾ ਚਾਹੀਦਾ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਕ ਵਾਚ, ਇਸਰਾਏਲੀ ਆਜੜੀਆਂ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਉਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਆਜੜੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਇਸਰਾਏਲੀ ਆਜੜੀਆਂ ਤੇ ਅਫਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, - ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਨੂੰ ਚਾਰਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?