Ezekiel 34:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖੇਤਾਂ ਵਿੱਚ ਉੱਗਣ ਵਾਲੇ ਰੁੱਖ ਫ਼ਲ ਪੈਦਾ ਕਰਨਗੇ। ਧਰਤੀ ਆਪਣੀ ਫ਼ਸਲ ਦੇਵੇਗੀ। ਇਸ ਲਈ ਭੇਡਾਂ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੀਆਂ। ਮੈਂ ਉਨ੍ਹਾਂ ਉਤਲੇ ਜੂਲੇ ਤੋੜ ਦਿਆਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਸ਼ਕਤੀ ਤੋਂ ਬਚਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਸੀ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖੇਤ ਦੇ ਰੁੱਖ ਆਪਣਾ ਮੇਵਾ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਓਹ ਸੁਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਨ੍ਹਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ ਅਤੇ ਉਨ੍ਹਾਂ ਦੇ ਹੱਥੋਂ ਜਿਹੜੇ ਉਨ੍ਹਾਂ ਨੂੰ ਗੁਲਾਮ ਬਣਾਉਂਦੇ ਸਨ ਛੁਡਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੇਤ ਦੇ ਰੁੱਖ ਆਪਣਾ ਫ਼ਲ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ। ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ। ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗ਼ੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!