Ezekiel 34:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬੀਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ, ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ ਉਨ੍ਹਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਢੂੰਡਿਆ ਸਗੋਂ ਜ਼ੋਰ ਅਤੇ ਧੱਕੇ ਨਾਲ ਉਨ੍ਹਾਂ ਤੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ।