Ezekiel 34:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ। ਜੰਗਲੀ ਜਾਨਵਰਾਂ ਨੇ ਮੇਰੀਆਂ ਭੇਡਾਂ ਫ਼ੜ ਲਈਆਂ। ਹਾਂ, ਮੇਰਾ ਇੱਜੜ ਸਾਰੇ ਜੰਗਲੀ ਜਾਨਵਰਾਂ ਦਾ ਭੋਜਨ ਬਣ ਗਿਆ ਹੈ। ਕਿਉਂ ਕਿ ਉਨ੍ਹਾਂ ਦਾ ਕੋਈ ਅਸਲੀ ਆਜੜੀ ਨਹੀਂ ਸੀ। ਮੇਰੇ ਆਜੜੀਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ। ਨਹੀਂ, ਇਨ੍ਹਾਂ ਆਜੜੀਆਂ ਨੇ ਸਿਰਫ਼ ਭੇਡਾਂ ਨੂੰ ਮਾਰਿਆ ਅਤੇ ਆਪਣਾ ਪੋਸ਼ਣ ਕੀਤਾ। ਉਨ੍ਹਾਂ ਨੇ ਮੇਰੇ ਇੱਜੜ ਦਾ ਪੋਸ਼ਣ ਨਹੀਂ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਵਾਕ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ।