Ezekiel 35:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਲੋਕਾਂ ਨਾਲ ਈਰਖਾ ਕੀਤੀ। ਤੁਸੀਂ ਉਨ੍ਹਾਂ ਉੱਤੇ ਗੁੱਸਾ ਕੀਤਾ ਅਤੇ ਕਿਉਂ ਕਿ ਤੁਸੀਂ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ ਓਸੇ ਤਰ੍ਹਾਂ ਸਜ਼ਾ ਦੇਵਾਂਗਾ ਜਿਵੇਂ ਤੁਸੀਂ ਉਨ੍ਹਾਂ ਨੂੰ ਨੁਕਸਾਨ ਪੁਚਾਇਆ ਸੀ! ਮੈਂ ਤੁਹਾਨੂੰ ਸਜ਼ਾ ਦੇਵਾਂਗਾ ਅਤੇ ਆਪਣੇ ਲੋਕਾਂ ਨੂੰ ਇਹ ਜਾਣ ਲੈਣ ਦਿਆਂਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘ੍ਰਿਣਾ ਕਰਕੇ ਉਨ੍ਹਾਂ ਦੇ ਵਿਰੁੱਧ ਕੀਤੀ ਮੈਂ ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਵਿਖੇ ਨਿਆਉਂ ਕਰਾਂਗਾ ਤਾਂ ਉਨ੍ਹਾਂ ਦੇ ਵਿਚਕਾਰ ਮੈਂ ਜਾਣਿਆ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।