Ezekiel 35:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਤੁਹਾਨੂੰ ਵੀ ਪਤਾ ਲੱਗ ਜਾਵੇਗਾ ਕਿ ਮੈਂ ਤੁਹਾਡੀਆਂ ਸਾਰੀਆਂ ਬੇਇੱਜ਼ਤੀਆਂ ਬਾਰੇ ਸੁਣ ਲਿਆ ਹੈ। “ਤੁਸੀਂ ਇਸਰਾਏਲ ਦੇ ਪਰਬਤ ਦੇ ਵਿਰੁੱਧ ਬਹੁਤ ਮੰਦਾ ਬੋਲਿਆ ਹੈ। ਤੁਸੀਂ ਆਖਿਆ ਸੀ, ‘ਇਸਰਾਏਲ ਤਬਾਹ ਹੋ ਗਿਆ ਹੈ! ਅਸੀਂ ਉਨ੍ਹਾਂ ਨੂੰ ਭੋਜਨ ਵਾਂਗ ਚਬਾ ਜਾਵਾਂਗੇ!’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀਆਂ ਸਾਰੀਆਂ ਨਿੰਦਿਆ ਦੀਆਂ ਗੱਲਾਂ ਜੋ ਤੂੰ ਇਸਰਾਏਲ ਦੇ ਪਰਬਤਾਂ ਦੇ ਵਿਰੁੱਧ ਆਖੀਆਂ ਕਿ ਓਹ ਉੱਜੜ ਗਏ ਅਤੇ ਅਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ ਸੁਣੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ।