Ezekiel 36:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ ਇਸਰਾਏਲ ਦਾ ਪਰਿਵਾਰ ਆਪਣੇ ਦੇਸ਼ ਵਿੱਚ ਰਹਿੰਦਾ ਸੀ। ਪਰ ਉਨ੍ਹਾਂ ਨੇ ਆਪਣੇ ਮੰਦੇ ਅਮਲਾਂ ਨਾਲ ਉਸ ਧਰਤੀ ਨੂੰ ਨਾਪਾਕ ਕਰ ਦਿੱਤਾ। ਮੇਰੇ ਲਈ ਉਹ ਉਸ ਔਰਤ ਵਰਗੇ ਸਨ ਜਿਹੜੀ ਆਪਣੀ ਮਾਹਵਾਰੀ ਆਉਣ ਤੇ ਪਲੀਤ ਹੋ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਨ੍ਹਾਂ ਨੇ ਉਹ ਨੂੰ ਆਪਣੇ ਮਾਰਗ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਨ੍ਹਾਂ ਦਾ ਰਾਹ ਮੇਰੇ ਅੱਗੇ ਅੱਡ ਕੀਤੀ ਹੋਈ ਭਰਿਸ਼ਟ ਤੀਵੀਂ ਵਾਂਗਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਹਨਾਂ ਨੇ ਉਹ ਨੂੰ ਆਪਣੇ ਚਾਲ-ਚੱਲਣ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਹਨਾਂ ਦਾ ਚਾਲ-ਚੱਲਣ ਮੇਰੇ ਅੱਗੇ ਅਲੱਗ ਕੀਤੀ ਹੋਈ ਭਰਿਸ਼ਟ ਔਰਤ ਵਰਗਾ ਸੀ।