Ezekiel 36:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸਾਂ ਉਨ੍ਹਾਂ ਦੇ ਵਿੱਚ ਪਲੀਤ ਕੀਤਾ ਪਵਿੱਤ੍ਰ ਕਰਾਂਗਾ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤ੍ਰ ਹੋਵਾਂਗਾ, ਤਦ ਓਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।