Ezekiel 36:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ। ‘ਦੁਸ਼ਮਣ ਨੇ ਤੁਹਾਡੇ ਸ਼ਹਿਰਾਂ ਨੂੰ ਤਬਾਹ ਕੀਤਾ ਅਤੇ ਤੁਹਾਡੇ ਉੱਤੇ ਹਰ ਪਾਸਿਓ ਹਮਲਾ ਕੀਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਤੁਸੀਂ ਹੋਰਨਾਂ ਕੌਮਾਂ ਦੇ ਹੋ ਜਾਓ। ਫ਼ੇਰ ਲੋਕਾਂ ਨੇ ਕਾਨਾਫੂਸੀ ਕੀਤੀ ਅਤੇ ਤੁਹਾਡੇ ਬਾਰੇ ਮੰਦੀਆਂ ਗੱਲਾਂ ਆਖੀਆਂ।’”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਕਰਕੇ, ਹਾਂ, ਇਸੇ ਕਾਰਨ, ਕਿ ਉਨ੍ਹਾਂ ਨੇ ਤੁਹਾਨੂੰ ਉਜਾੜਿਆ, ਅਤੇ ਹਰੇਕ ਪਾਸਿਓਂ ਤੁਹਾਨੂੰ ਹੜੱਪ ਕਰ ਗਏ ਤਾਂ ਜੋ ਤੁਸੀਂ ਕੌਮਾਂ ਦੇ ਬਕੀਏ ਦਾ ਮਿਲਖ ਹੋ ਗਏ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਰਪਟ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖ਼ਬਰ ਹੋ।