Ezekiel 36:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਇਸਰਾਏਲ ਦੇ ਪਰਬਤੋਂ, ਮੇਰੇ ਪ੍ਰਭੂ ਯਹੋਵਾਹ ਦੇ ਸ਼ਬਦ ਨੂੰ ਸੁਣੋ! ਮੇਰਾ ਪ੍ਰਭੂ ਯਹੋਵਾਹ ਪਰਬਤਾਂ, ਪਹਾੜੀਆਂ, ਨਹਿਰਾਂ, ਵਾਦੀਆਂ, ਵੀਰਾਨ ਉਜਾੜਾਂ ਅਤੇ ਉਨ੍ਹਾਂ ਛੱਡੇ ਹੋਏ ਸ਼ਹਿਰਾਂ ਬਾਰੇ ਇਹ ਆਖਦਾ ਹੈ, ਜਿਨ੍ਹਾਂ ਨੂੰ ਆਲੇ-ਦੁਆਲੇ ਦੀਆਂ ਹੋਰਨਾਂ ਕੌਮਾਂ ਵੱਲੋਂ ਲੁੱਟਿਆ ਗਿਆ ਹੈ ਅਤੇ ਉਨ੍ਹਾਂ ਉੱਪਰ ਹੱਸਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੇ ਇਸਰਾਏਲ ਦੇ ਪਰਬਤੋ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਐਉਂ ਫ਼ਰਮਾਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।