Ezekiel 36:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਸੌਂਹ ਖਾਂਦਾ ਹਾਂ, ਮੈਂ ਆਪਣੀਆਂ ਬਲਵਾਨ ਭਾਵਨਾਵਾਂ ਨੂੰ ਪ੍ਰਗਟ ਹੋਣ ਦਿਆਂਗਾ! ਮੈਂ ਅਦੋਮ ਅਤੇ ਹੋਰਨਾਂ ਕੌਮਾਂ ਨੂੰ ਆਪਣਾ ਕਹਿਰ ਮਹਿਸੂਸ ਕਰਾਵਾਂਗਾ। ਉਨ੍ਹਾਂ ਕੌਮਾਂ ਨੇ ਮੇਰੀ ਧਰਤੀ ਆਪਣੀ ਬਣਾ ਲਈ। ਉਨ੍ਹਾਂ ਕੋਲ ਉਦੋਂ ਸੱਚਮੁੱਚ ਚੰਗਾ ਸਮਾਂ ਸੀ ਜਦੋਂ ਉਨ੍ਹਾਂ ਨੇ ਇਹ ਦਰਸਾਇਆ ਸੀ ਕਿ ਉਹ ਇਸ ਧਰਤੀ ਨੂੰ ਕਿੰਨੀ ਨਫ਼ਰਤ ਕਰਦੇ ਸਨ। ਉਨ੍ਹਾਂ ਨੇ ਧਰਤੀ ਆਪਣੀ ਖਾਤਰ ਲੈ ਲਈ ਤਾਂ ਜੋ ਇਸ ਨੂੰ ਤਬਾਹ ਕਰ ਸੱਕਣ!”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਨਿਸਚੇ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਕੀਏ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ ਜਿਨ੍ਹਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ।