Ezekiel 37:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਉੱਕੇ ਕੱਟੇ ਗਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ!