Ezekiel 37:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇੱਕ ਸੋਟੀ ਲੈ ਲੈ ਅਤੇ ਇਸ ਉੱਤੇ ਇਹ ਸੰਦੇਸ਼ ਲਿਖ ਲੈ: ‘ਇਹ ਸੋਟੀ ਯਹੂਦਾਹ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੀ ਹੈ।’ ਫ਼ੇਰ ਇੱਕ ਹੋਰ ਸੋਟੀ ਲੈ ਅਤੇ ਇਸ ਉੱਤੇ ਲਿਖ, ‘ਇਹ ਅਫ਼ਰਾਈਮ ਦੀ ਸੋਟੀ ਯੂਸੁਫ਼ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ, ਦੀ ਹੈ’
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਅਫਰਈਮ ਦੀ ਲਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਇਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।”