Ezekiel 37:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਖ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੈਂ ਯੂਸੁਫ਼ ਦੀ ਸੋਟੀ ਲਵਾਂਗਾ ਜਿਹੜੀ ਅਫ਼ਰਾਈਮ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੇ ਹੱਥ ਵਿੱਚ ਹੈ। ਫ਼ੇਰ ਮੈਂ ਉਸ ਸੋਟੀ ਨੂੰ ਯਹੂਦਾਹ ਦੀ ਸੋਟੀ ਦੇ ਨਾਲ ਰੱਖ ਦਿਆਂਗਾ। ਅਤੇ ਉਨ੍ਹਾਂ ਨੂੰ ਇੱਕ ਸੋਟੀ ਬਣਾ ਦਿਆਂਗਾ। ਮੇਰੇ ਹੱਥ ਵਿੱਚ ਉਹ ਇੱਕ ਸੋਟੀ ਬਣ ਜਾਣਗੇ!’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਉਨ੍ਹਾਂ ਨੂੰ ਬੋਲ ਕੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯੂਸੁਫ਼ ਦੀ ਲਕੜੀ ਨੂੰ ਜੋ ਅਫਰਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ ਅਤੇ ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਨ੍ਹਾਂ ਨੂੰ ਇੱਕੋ ਹੀ ਲਕੜੀ ਬਣਾਵਾਂਗਾ ਅਤੇ ਓਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਯੂਸੁਫ਼ ਦੀ ਲੱਕੜੀ ਨੂੰ ਜੋ ਇਫ਼ਰਾਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ। ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਹਨਾਂ ਨੂੰ ਇੱਕੋ ਹੀ ਲੱਕੜੀ ਬਣਾਵਾਂਗਾ। ਉਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ।