Ezekiel 37:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਹੱਡੀਆਂ ਨਾਲ ਯਹੋਵਾਹ ਦੇ ਹੁਕਮ ਅਨੁਸਾਰ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਮੈਂ ਹਾਲੇ ਗੱਲ ਹੀ ਕਰ ਰਿਹਾ ਸੀ ਕਿ ਮੈਂ ਉੱਚਾ ਸ਼ੋਰ ਸੁਣਿਆ। ਹੱਡੀਆਂ ਕੜਕਣ ਲੱਗੀਆਂ ਅਤੇ ਇੱਕ ਹੱਡੀ ਦੂਜੀ ਹੱਡੀ ਨਾਲ ਜੁੜਨ ਲਗੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਹੁਕਮ ਅਨੁਸਾਰ ਅਗੰਮ ਵਾਚਿਆ ਅਤੇ ਜਿਸ ਵੇਲੇ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਭੁੰਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।