Ezekiel 37:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਹਵਾ ਨਾਲ ਗੱਲ ਕਰ, ਮੇਰੇ ਲਈ। ਆਦਮੀ ਦੇ ਪੁੱਤਰ ਮੇਰੇ ਲਈ ਹਵਾ ਨਾਲ ਗੱਲ ਕਰ। ਹਵਾ ਨੂੰ ਆਖ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਹਵਾਏ, ਹਰ ਦਿਸ਼ਾ ਵਿੱਚੋਂ ਆ ਅਤੇ ਇਨ੍ਹਾਂ ਮੁਰਦਾ ਸਰੀਰਾਂ ਵਿੱਚ ਸਾਹ ਫ਼ੂਕ ਦੇ! ਉਨ੍ਹਾਂ ਵਿੱਚ ਸਾਹ ਫ਼ੂਕ ਅਤੇ ਉਹ ਫ਼ੇਰ ਜਿਉਂਦੀਆਂ ਹੋ ਜਾਣਗੀਆਂ!’”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੈਨੂੰ ਆਖਿਆ ਕਿ ਆਤਮਾ ਲਈ ਅਗੰਮ ਵਾਚ, ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ! ਤੂੰ ਆਤਮਾ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਆਤਮਾ, ਤੁਸੀਂ ਚੁਫੇਰਿਆਂ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਆਤਮਾ ਪਾਓ ਕਿ ਜੀਉਂਦੀਆਂ ਹੋ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ ਕਿ ਸਾਹ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।