Ezekiel 38:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਹਰਾ ਦਿਆਂਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਉਨ੍ਹਾਂ ਪਾਸੋਂ ਖੋਹ ਲਵਾਂਗਾ। ਮੈਂ ਉਨ੍ਹਾਂ ਥਾਵਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਅੰਦਰ ਲੋਕ ਰਹਿੰਦੇ ਹਨ। ਮੈਂ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਹੋਰਨਾਂ ਕੌਮਾਂ ਤੋਂ ਇਕੱਠਿਆਂ ਕੀਤਾ ਗਿਆ ਸੀ। ਹੁਣ ਉਨ੍ਹਾਂ ਲੋਕਾਂ ਕੋਲ ਪਸ਼ੂ ਅਤੇ ਜਾਇਦਾਦ ਹੈ। ਉਹ ਦੁਨੀਆਂ ਦੇ ਚੌਰਾਹੇ ਉੱਤੇ ਰਹਿੰਦੇ ਹਨ-ਸ਼ਕਤੀਸ਼ਾਲੀ ਮੁਲਕਾਂ ਨੂੰ ਹੋਰਨਾਂ ਸ਼ਕਤੀਸ਼ਾਲੀ ਮੁਲਕ ਉੱਤੇ ਕਬਜ਼ਾ ਕਰਨ ਲਈ ਉਸ ਥਾਂ ਤੋਂ ਲੰਘਣਾ ਪੈਂਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੂੰ ਲੁੱਟੇਂ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਨ੍ਹਾਂ ਉੱਜੜਿਆਂ ਥਾਂਵਾਂ ਤੇ ਜਿਹੜਿਆਂ ਹੁਣ ਆਬਾਦ ਹਨ ਅਤੇ ਉਨ੍ਹਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਨ੍ਹਾਂ ਪਸੂਆਂ ਤੇ ਮਾਲ ਨੂੰ ਪਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜੋ ਤੂੰ ਲੁੱਟੇ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਹਨਾਂ ਉੱਜੜੀਆਂ ਥਾਵਾਂ ਤੇ ਜਿਹੜੀਆਂ ਹੁਣ ਆਬਾਦ ਹਨ ਅਤੇ ਉਹਨਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿੱਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਹਨਾਂ ਪਸ਼ੂਆਂ ਤੇ ਮਾਲ ਨੂੰ ਪ੍ਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ।