Ezekiel 38:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹ ਸਾਰੇ ਸ਼ਹਿਰ ਜਿਹੜੇ ਤੇਰੇ ਨਾਲ ਵਪਾਰ ਕਰਦੇ ਹਨ, ਤੈਨੂੰ ਪੁੱਛਣਗੇ, ‘ਕੀ ਤੂੰ ਮੁੱਲਵਾਨ ਚੀਜ਼ਾਂ ਲੁੱਟਣ ਆਇਆ ਹੈਂ? ਕੀ ਤੂੰ ਆਪਣੇ ਸਿਪਾਹੀਆਂ ਦੇ ਜਿੱਥੇ ਇਸੇ ਕਰਕੇ ਲਿਆਇਆ ਸੀ ਤਾਂ ਜੋ ਤੂੰ ਉਨ੍ਹਾਂ ਚੰਗੀਆਂ ਚੀਜ਼ਾਂ ਨੂੰ ਹੜਪ ਸੱਕੇਁ ਅਤੇ ਚਾਂਦੀ, ਸੋਨੇ, ਪਸ਼ੂ ਅਤੇ ਦੌਲਤ ਨੂੰ ਲਿਜਾ ਸੱਕੇਁ। ਕੀ ਤੂੰ ਇਨ੍ਹਾਂ ਸਾਰੀਆਂ ਕੀਮਤੀ ਚੀਜ਼ਾਂ ਨੂੰ ਲੁੱਟਣ ਆਇਆ ਸੀ?’”
Punjabi Bible 2016 - ਪਵਿੱਤਰ ਬਾਈਬਲ O.V.
ਸ਼ਬਾ ਅਤੇ ਦਦਾਨ ਅਤੇ ਤਰਸ਼ੀਸ ਦੇ ਵਪਾਰੀ ਅਤੇ ਉਨ੍ਹਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਏਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇਂ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ?।