Ezekiel 38:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਨਾਲ ਗੱਲ ਕਰ। ਉਸ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ! ‘ਤੂੰ ਮੇਰੇ ਲੋਕਾਂ ਉੱਤੇ ਉਦੋਂ ਹਮਲਾ ਕਰਨ ਲਈ ਆਵੇਂਗਾ ਜਦੋਂ ਉਹ ਸ਼ਾਂਤੀ ਅਤੇ ਸੁਰੱਖਿਆ ਨਾਲ ਰਹਿ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ ਅਤੇ ਗੋਗ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਮੇਰੀ ਪਰਜਾ ਇਸਰਾਏਲ ਨਿਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਗੋਗ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੇਰੀ ਪਰਜਾ ਇਸਰਾਏਲ ਨਿਸ਼ਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?