Ezekiel 38:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਇਸਰਾਏਲ ਦੇ ਮੇਰੇ ਬੰਦਿਆਂ ਦੇ ਵਿਰੁੱਧ ਲੜਨ ਲਈ ਆਵੇਂਗਾ। ਤੂੰ ਜ਼ਮੀਨ ਨੂੰ ਕੱਜਣ ਵਾਲੇ ਤੂਫ਼ਾਨੀ ਬੱਦਲ ਵਾਂਗ ਹੋਵੇਂਗਾ। ਜਦੋਂ ਉਹ ਸਮਾਂ ਆਵੇਗਾ, ਮੈਂ ਤੈਨੂੰ ਆਪਣੀ ਧਰਤੀ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਫੇਰ, ਗੋਗ ਕੌਮਾਂ ਇਹ ਜਾਣ ਲੈਣਗੀਆਂ ਕਿ ਮੈਂ ਕਿੰਨਾ ਸ਼ਕਤੀਸ਼ਾਲੀ ਹਾਂ! ਉਹ ਮੇਰਾ ਆਦਰ ਕਰਨਾ ਸਿੱਖ ਲੈਣਗੇ ਅਤੇ ਜਾਣ ਲੈਣਗੇ ਕਿ ਮੈਂ ਪਵਿੱਤਰ ਹਾਂ। ਉਹ ਜਾਣ ਲੈਣਗੇ ਕਿ ਮੈਂ ਤੇਰੇ ਨਾਲ ਕੀ ਕਰਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਙੁ ਲੁਕਾ ਲਵੇਂਗਾ, ਇਹ ਅਖੀਰੀ ਦਿਹਾੜਿਆਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤ੍ਰ ਠਹਿਰਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।