Ezekiel 38:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਸ ਸਮੇਂ ਲੋਕ ਯਾਦ ਕਰਨਗੇ ਕਿ ਮੈਂ ਅਤੀਤ ਵਿੱਚ ਤੇਰੇ ਬਾਰੇ ਗੱਲ ਕੀਤੀ ਸੀ। ਉਹ ਯਾਦ ਕਰਨਗੇ ਕਿ ਮੈਂ ਆਪਣੇ ਸੇਵਕਾਂ ਇਸਰਾਏਲ ਦੇ ਨਬੀਆਂ ਦੀ ਵਰਤੋਂ ਕੀਤੀ ਸੀ। ਉਹ ਜਾਣ ਲੈਣਗੇ ਕਿ ਇਸਰਾਏਲ ਦੇ ਨਬੀਆਂ ਨੇ ਅਤੀਤ ਵਿੱਚ ਮੇਰੇ ਲਈ ਗੱਲ ਕੀਤੀ ਸੀ ਅਤੇ ਆਖਿਆ ਸੀ ਕਿ ਮੈਂ ਤੈਨੂੰ ਉਨ੍ਹਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੂੰ ਹੀ ਨਹੀਂ ਜਿਹ ਦੇ ਵਿਖੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ ਇਸਰਾਏਲੀ ਨਬੀਆਂ ਦੇ ਰਾਹੀਂ ਜਿਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਰ੍ਹੇ ਅਗੰਮ ਵਾਚ ਕੇ ਆਖਿਆ ਕਿ ਮੈਂ ਤੈਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ।