Ezekiel 38:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਫ਼ੀ ਸਮੇਂ ਬਾਦ ਤੈਨੂੰ ਫ਼ਰਜ ਲਈ ਸੱਦਾ ਮਿਲੇਗਾ। ਬਾਦ ਦੇ ਵਰ੍ਹਿਆਂ ਵਿੱਚ ਤੂੰ ਉਸ ਧਰਤੀ ਤੇ ਆਵੇਂਗਾ ਜਿਹੜੀ ਜੰਗ ਤੋਂ ਤਂਦਰੁਸਤ ਕੀਤੀ ਗਈ ਹੈ। ਉਸ ਧਰਤੀ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਵਿੱਚੋਂ ਇਕੱਠਾ ਕੀਤਾ ਗਿਆ ਸੀ ਅਤੇ ਇਸਰਾਏਲ ਦੇ ਪਰਬਤਾਂ ਵਿੱਚ ਵਾਪਸ ਲਿਆਂਦਾ ਗਿਆ ਸੀ। ਅਤੀਤ ਵਿੱਚ ਇਸਰਾਏਲ ਦੇ ਪਰਬਤਾਂ ਨੂੰ ਬਾਰ-ਬਾਰ ਤਬਾਹ ਕੀਤਾ ਗਿਆ ਸੀ। ਪਰ ਇਹ ਲੋਕ ਉਨ੍ਹਾਂ ਹੋਰਨਾਂ ਕੌਮਾਂ ਤੋਂ ਵਾਪਸ ਆ ਚੁੱਕੇ ਹੋਣਗੇ। ਉਹ ਸਾਰੇ ਸੁਰੱਖਿਆ ਵਿੱਚ ਰਹਿ ਚੁੱਕੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਹੁਤ ਦਿਨਾਂ ਮਗਰੋਂ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਵਰ੍ਹਿਆਂ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਰਬਤਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਓਹ ਸਾਰੇ ਦੇ ਸਾਰੇ ਨਿਚਿੰਤ ਹੋ ਕੇ ਵੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਆਖਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ।