Ezekiel 39:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਕੌਮਾਂ ਨੂੰ ਪਤਾ ਲੱਗ ਜਾਵੇਗਾ ਕੀ ਇਸਰਾਏਲ ਦੇ ਪਰਿਵਾਰ ਨੂੰ ਹੋਰਨਾਂ ਦੇਸਾਂ ਵਿੱਚ ਬੰਦੀ ਬਣਾਕੇ ਕਿਉਂ ਲਿਜਾਂਦਾ ਗਿਆ ਸੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਬੰਦੇ ਮੇਰੇ ਵਿਰੁੱਧ ਹੋ ਗਏ ਸਨ। ਇਸ ਲਈ ਮੈਂ ਵੀ ਉਨ੍ਹਾਂ ਤੋਂ ਦੂਰ ਹੋ ਗਿਆ ਸਾਂ। ਮੈਂ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਹਰਾਉਣ ਦਿੱਤਾ। ਇਸ ਲਈ ਮੇਰੇ ਬੰਦੇ ਜੰਗ ਵਿੱਚ ਮਾਰੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਔਗਣਾਂ ਕਰਕੇ ਅਸੀਰੀ ਵਿੱਚ ਪਿਆ ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਏਸ ਲਈ ਮੈਂ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਵਿੱਚ ਦੇ ਦਿੱਤਾ ਅਤੇ ਓਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ।