Ezekiel 39:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਹੁਣ ਮੈਂ ਯਾਕੂਬ ਦੇ ਪਰਿਵਾਰ ਨੂੰ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਇਸਰਾਏਲ ਦੇ ਸਾਰੇ ਪਰਿਵਾਰ ਉੱਤੇ ਰਹਿਮ ਕਰਾਂਗਾ। ਮੈਂ ਆਪਣੇ ਪਵਿੱਤਰ ਨਾਮ ਲਈ ਆਪਣਾ ਜੋਸ਼ ਦਰਸਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੁਣ ਮੈਂ ਯਾਕੂਬ ਨੂੰ ਅਸੀਰੀ ਤੋਂ ਫੇਰ ਲਿਆਵਾਂਗਾ ਅਤੇ ਇਸਾਰਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ ਅਤੇ ਆਪਣੇ ਪਵਿੱਤ੍ਰ ਨਾਮ ਦੇ ਲਈ ਅਣਖੀ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ।