Ezekiel 4:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਯਰੂਸ਼ਲਮ ਲਈ ਰੋਟੀ ਦਾ ਭੰਡਾਰ ਨਸ਼ਟ ਕਰ ਰਿਹਾ ਹਾਂ। ਲੋਕਾਂ ਨੂੰ ਭੋਜਨ ਦੀ ਮਿਣਤੀ ਕਰਨੀ ਪਵੇਗੀ। ਉਹ ਆਪਣੇ ਭੋਜਨ ਦੀ ਸਾਮਗ੍ਰੀ ਬਾਰੇ ਬਹੁਤ ਫ਼ਿਕਰਮੰਦ ਹੋਣਗੇ। ਉਨ੍ਹਾਂ ਨੂੰ ਪਾਣੀ ਦੀ ਮਿਣਤੀ ਕਰਨੀ ਪਵੇਗੀ। ਜਦੋਂ ਉਹ ਉਸ ਪਾਣੀ ਨੂੰ ਪੀਣਗੇ ਤਾਂ ਬਹੁਤ ਭੈਭੀਤ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਮੈਨੂੰ ਆਖਿਆ, ਕਿ ਹੇ ਆਦਮੀ ਦੇ ਪੁੱਤ੍ਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਣ ਤੋੜ ਦਿਆਂਗਾ ਅਤੇ ਓਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਹਰਾਨੀ ਨਾਲ ਮਿਣ ਮਿਣ ਕੇ ਪੀਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।