Ezekiel 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਤੋਂ ਮਗਰੋਂ ਤੂੰ ਚਾਲੀ ਦਿਨਾਂ ਤੱਕ ਆਪਣੇ ਸੱਜੇ ਪਾਸੇ ਲੇਟੇਁਗਾ। ਇਸ ਸਮੇਂ ਤੂੰ ਚਾਲੀ ਦਿਨਾਂ ਤੱਕ ਯਹੂਦਾਹ ਦੇ ਪਾਪ ਨੂੰ ਸਹਾਰੇਁਗਾ। ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ। ਮੈਂ ਤੈਨੂੰ ਇਹ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਯਹੂਦਾਹ ਨੂੰ ਸਜ਼ਾ ਮਿਲੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਤੂੰ ਉਨ੍ਹਾਂ ਨੂੰ ਪੂਰਾ ਕਰ ਚੁੱਕੇਂ ਤਾਂ ਫੇਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੀਕਰ ਯਹੂਦਾਹ ਦੇ ਘਰਾਣੇ ਦੇ ਔਗਣ ਨੂੰ ਝੱਲੀਂ। ਮੈਂ ਤੇਰੇ ਲਈ ਇੱਕ ਇੱਕ ਵਰ੍ਹੇ ਬਦਲੇ ਇੱਕ ਇੱਕ ਦਿਨ ਠਹਿਰਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।