Ezekiel 4:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਹ ਵੀ ਆਖਿਆ, “ਤੈਨੂੰ ਰੋਟੀ ਬਨਾਉਣ ਲਈ ਕੁਝ ਅਨਾਜ ਲਿਆਉਣਾ ਚਾਹੀਦਾ ਹੈ। ਕੁਝ ਕਣਕ, ਜੌਁ, ਫ਼ਲੀਆਂ, ਦਾਲਾਂ, ਬਾਜਰਾ ਲਵੀਂ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਇੱਕ ਬਰਤਨ ਵਿੱਚ ਇਕੱਠੀਆਂ ਕਰ ਲੈ ਅਤੇ ਇਨ੍ਹਾਂ ਨੂੰ ਪੀਹ ਕੇ ਆਟਾ ਬਣਾ ਲੈ। ਤੂੰ ਇਸ ਆਟੇ ਨੂੰ ਰੋਟੀ ਬਨਾਉਣ ਲਈ ਇਸਤੇਮਾਲ ਕਰੇਂਗਾ। ਤੈਨੂੰ 390 ਦਿਨਾਂ ਤੀਕ ਆਪਣੇ ਪਾਸੇ ਪਰਨੇ ਲੇਟਿਆ ਸਿਰਫ਼ ਇਹੀ ਰੋਟੀ ਖਾਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਲਈ ਕਣਕ, ਜੌਂ ਅਤੇ ਫਲੀਆਂ ਅਤੇ ਦਾਲ ਅਤੇ ਚੀਣਾ ਅਤੇ ਬਾਜਰਾ ਲੈ ਅਤੇ ਉਨ੍ਹਾਂ ਨੂੰ ਇੱਕੋ ਭਾਂਡੇ ਵਿੱਚ ਰੱਖ ਅਤੇ ਉਨ੍ਹਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੀਕਰ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਵੇ ਦਿਨਾਂ ਤੀਕ ਉਨ੍ਹਾਂ ਨੂੰ ਖਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।