Ezekiel 40:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਵੇਖ ਅਤੇ ਮੇਰੀ ਗੱਲ ਧਿਆਨ ਨਾਲ ਸੁਣ। ਉਸ ਹਰ ਗੱਲ ਵੱਲ ਧਿਆਨ ਦੇਹ ਜਿਹੜੀ ਮੈ ਤੈਨੂੰ ਦਿਖਾਉਂਦਾ ਹਾਂ। ਕਿਉਂ ਕਿ ਤੈਨੂੰ ਇੱਥੇ ਇਸ ਲਈ ਲਿਆਂਦਾ ਗਿਆ ਹੈ ਤਾਂ ਜੋ ਮੈਂ ਤੈਨੂੰ ਇਹ ਚੀਜ਼ਾਂ ਦਿਖਾ ਸੱਕਾਂ। ਤੈਨੂੰ ਇਸਰਾਏਲ ਦੇ ਪਰਿਵਾਰ ਨੂੰ ਉਸ ਸਭ ਕਾਸੇ ਬਾਰੇ ਜ਼ਰੂਰ ਦੱਸ ਦੇਣਾ ਚਾਹੀਦਾ ਹੈ, ਜੋ ਤੂੰ ਦੇਖੇਁ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਮਨੁੱਖ ਨੇ ਮੇਰੇ ਕੋਲ ਇਉਂ ਗੱਲ ਕੀਤੀ, ਹੇ ਆਦਮੀ ਦੇ ਪੁੱਤ੍ਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ ਕਿਉਂ ਜੋ ਤੂੰ ਏਸ ਦੇ ਵੇਖਣ ਲਈ ਏਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਸੋ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।