Ezekiel 41:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਹਮਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਤੇ ਅਰਥਾਤ ਹੈਕਲ ਦੇ ਦਰਵੱਜਿਆਂ ਤੇ ਕਰੂਬੀਆਂ ਅਤੇ ਖੂਜਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਦਾਂ ਕਿ ਕੰਧਾਂ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡੇਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲਗੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਤੇ ਅਰਥਾਤ ਹੈਕਲ ਦੇ ਦਰਵਾਜ਼ਿਆਂ ਤੇ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਵੇਂ ਕਿ ਕੰਧ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡਿਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲੱਗੇ ਹੋਏ ਸਨ।