Ezekiel 42:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਮੈਨੂੰ ਆਖਿਆ, “ਸੀਮਾ ਬੱਧ ਖੇਤਰ ਦੇ ਸਾਹਮਣੇ ਉੱਤਰੀ ਕਮਰੇ ਅਤੇ ਦੱਖਣੀ ਕਮਰੇ ਪਵਿੱਤਰ ਹਨ। ਇਹ ਕਮਰੇ ਉਨ੍ਹਾਂ ਜਾਜਕਾਂ ਲਈ ਹਨ ਜਿਹੜੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਂਦੇ ਹਨ। ਇਹੀ ਥਾਂ ਹੈ ਜਿੱਥੇ ਜਾਜਕ ਸਭ ਤੋਂ ਪਵਿੱਤਰ ਭੇਟਾਂ ਦਾ ਭੋਜਨ ਛਕਣਗੇ। ਅਤੇ ਉਹੀ ਥਾਂ ਹੈ ਜਿੱਥੇ ਉਹ ਅੱਤ ਪਵਿੱਤਰ ਚੜ੍ਹਾਵਿਆਂ ਨੂੰ ਰੱਖਣਗੇ। ਕਿਉਂ ਕਿ ਇਹ ਥਾਂ ਪਵਿੱਤਰ ਹੈ। ਅੱਤ ਪਵਿੱਤਰ ਭੇਟਾਂ ਹਨ: ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਮੂਹਰੇ ਹਨ ਪਵਿੱਤ੍ਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤ੍ਰ ਚੀਜ਼ਾਂ ਖਾਣਗੇ ਅਤੇ ਪਵਿੱਤ੍ਰ ਚੀਜ਼ਾਂ ਅਤੇ ਮੈਦੇ ਦੀ ਭੇਟ ਅਤੇ ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ ਕਿਉਂ ਜੋ ਉਹ ਅਸਥਾਨ ਪਵਿੱਤ੍ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ। ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ।