Ezekiel 42:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਜਾਜਕ ਉਸ ਪਵਿੱਤਰ ਖੇਤਰ ਵਿੱਚ ਦਾਖਲ ਹੁੰਦੇ ਹਨ ਉਨ੍ਹਾਂ ਨੂੰ ਬਾਹਰਲੇ ਵਿਹੜੇ ਵਿੱਚ ਜਾਣ ਤੋਂ ਪਹਿਲਾਂ ਆਪਣੇ ਸੇਵਾ ਵਾਲੇ ਕੱਪੜੇ ਉਸ ਪਵਿੱਤਰ ਸਥਾਨ ਵਿੱਚ ਹੀ ਛੱਡ ਦੇਣੇ ਚਾਹੀਦੇ ਹਨ। ਕਿਉਂ ਕਿ ਇਹ ਕੱਪੜਾ ਪਵਿੱਤਰ ਹੈ। ਜੇ ਕੋਈ ਜਾਜਕ ਮੰਦਰ ਦੇ ਉਸ ਹਿੱਸੇ ਵਿੱਚ ਜਾਣਾ ਚਾਹੁੰਦਾ ਹੈ ਜਿੱਥੇ ਹੋਰ ਲੋਕ ਹਨ, ਤਾਂ ਉਸ ਨੂੰ ਇਨ੍ਹਾਂ ਕਮਰਿਆਂ ਵਿੱਚ ਜਾਕੇ ਹੋਰ ਕੱਪੜੇ ਪਹਿਨਣੇ ਚਾਹੀਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਜਾਜਕ ਅੰਦਰ ਜਾਣ ਤਾਂ ਓਹ ਪਵਿੱਤ੍ਰ ਅਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ ਕਿਉਂ ਜੋ ਓਹ ਪਵਿੱਤਰ ਹਨ ਅਤੇ ਓਹ ਦੂਜੇ ਬਸਤ੍ਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਜਾਜਕ ਅੰਦਰ ਜਾਣ ਤਾਂ ਉਹ ਪਵਿੱਤਰ ਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ, ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ, ਕਿਉਂ ਜੋ ਉਹ ਪਵਿੱਤਰ ਹਨ ਅਤੇ ਉਹ ਦੂਜੇ ਬਸਤਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।