Ezekiel 43:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਜਗਵੇਦੀ ਲਈ ਨੇਮ ਇਹ ਹਨ: ਜਦੋਂ ਤੁਸੀਂ ਜਗਵੇਦੀ ਬਣਾਓ ਤਾਂ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਅਤੇ ਇਸ ਉੱਤੇ ਖੂਨ ਛਿੜਕਣ ਲਈ ਇਨ੍ਹਾਂ ਵਿਧੀਆਂ ਦੀ ਵਰਤੋਂ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਓਹ ਉਸ ਨੂੰ ਬਣਾਉਣਗੇ ਤਾਂ ਜੋ ਉਸ ਤੇ ਹੋਮ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਉਹ ਉਸ ਨੂੰ ਬਣਾਉਣਗੇ, ਤਾਂ ਜੋ ਉਸ ਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ।