Ezekiel 43:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਨ੍ਹਾਂ ਦੇ ਪਾਤਸ਼ਾਹ ਫੇਰ ਕਦੇ ਮੇਰੇ ਪਵਿੱਤ੍ਰ ਨਾਮ ਨੂੰ ਆਪਣੇ ਜ਼ਨਾਹ ਨਾਲ ਅਤੇ ਆਪਣੇ ਪਾਤਸ਼ਾਹਾਂ ਦੀਆਂ ਲੋਥਾਂ ਨਾਲ ਉਨ੍ਹਾਂ ਦੀਆਂ ਉੱਚਆਇਆਂ ਵਿੱਚ ਭਰਿਸ਼ਟ ਨਾ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।