Ezekiel 44:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ ਜੋ ਮੇਰੇ ਪਵਿੱਤ੍ਰ ਅਸਥਾਨ ਦੀ ਰਾਖੀ ਕਰਦੇ ਸਨ ਜਦੋਂ ਇਸਰਾਏਲੀ ਮੈਥੋਂ ਬੇਮੁੱਖ ਹੋ ਗਏ ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੇਵੀ ਜਾਜਕ ਅਰਥਾਤ ਸਾਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ।