Ezekiel 44:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਪਹਿਲਾਂ ਕਿ ਉਹ ਲੋਕਾਂ ਕੋਲ ਬਾਹਰਲੇ ਵਿਹੜੇ ਅੰਦਰ ਜਾਣ, ਤਾਂ ਉਹ ਆਪਣੇ ਕਪੜਿਆਂ ਨੂੰ ਉਤਾਰ ਦੇਣਗੇ ਜਿਹੜੇ ਉਨ੍ਹਾਂ ਨੇ ਮੇਰੀ ਸੇਵਾ ਕਰਨ ਵੇਲੇ ਪਹਿਨੇ ਸਨ। ਉਹ ਇਨ੍ਹਾਂ ਕੱਪੜਿਆਂ ਨੂੰ ਪਵਿੱਤਰ ਕਮਰਿਆਂ ਵਿੱਚ ਰੱਖ ਦੇਣਗੇ। ਫ਼ੇਰ ਉਹ ਦੂਸਰੇ ਕੱਪੜੇ ਪਹਿਨ ਲੈਣਗੇ। ਇਸ ਤਰ੍ਹਾਂ ਉਹ ਲੋਕਾਂ ਨੂੰ ਉਨ੍ਹਾਂ ਪਵਿੱਤਰ ਕੱਪੜਿਆਂ ਨੂੰ ਨਹੀਂ ਛੂਹਣ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤ੍ਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤ੍ਰ ਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ, ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ, ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤਰ ਨਾ ਕਰਨ।