Ezekiel 44:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕ ਕਚਿਹਰੀ ਵਿੱਚ ਨਿਆਂਕਾਰ ਹੋਣਗੇ। ਉਹ ਲੋਕਾਂ ਬਾਰੇ ਨਿਆਂ ਕਰਨ ਲੱਗਿਆਂ ਮ੍ਮੇਰੇ ਕਨੂੰਨਾਂ ਉੱਤੇ ਚੱਲਣਗੇ। ਉਹ ਮੇਰੀਆਂ ਸਾਰੀਆਂ ਖਾਸ ਦਾਵਤਾਂ ਦੇ ਮੌਕਿਆਂ ਉੱਤੇ ਮੇਰੇ ਸਾਰੇ ਕਨੂੰਨਾਂ ਦਾ ਪਾਲਣ ਕਰਨਗੇ ਅਤੇ ਬਿਧੀਆਂ ਉੱਤੇ ਚੱਲਣਗੇ। ਉਹ ਮੇਰੇ ਆਰਾਮ ਦੇ ਖਾਸ ਦਿਨਾਂ ਦਾ ਆਦਰ ਕਰਨਗੇ ਅਤੇ ਉਨ੍ਹਾਂ ਦੀ ਪਵਿੱਤਰਤਾ ਬਣਾਈ ਰੱਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਝਗੜਿਆਂ ਦੇ ਨਿਆਉਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਵਾਂ ਦੇ ਅਨਕੂਲ ਨਿਆਉਂ ਕਰਨਗੇ ਅਤੇ ਓਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਨਿਯਤ ਕੀਤੇ ਪਰਬਾਂ ਦੀ ਤੇ ਮੇਰੇ ਪਵਿੱਤ੍ਰ ਸਬਤਾਂ ਦੀ ਪਾਲਨਾ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਂਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਹੋਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ।