Ezekiel 44:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੇ ਮੰਦਰ ਵਿੱਚ ਅਜਨਬੀਆਂ ਨੂੰ ਲਿਆਂਦਾ ਜੋ ਆਪਣੇ ਮਾਸ ਵਿੱਚ ਸੁੰਨਤੀੇ ਨਹੀਂ ਸਨ ਅਤੇ ਆਪਣੇ ਦਿਲ ਵਿੱਚ ਸੁੰਨਤੀਏ ਨਹੀਂ ਸਨ। ਇਸ ਤਰ੍ਹਾਂ ਤੁਸੀਂ ਮੇਰੇ ਮੰਦਰ ਨੂੰ ਕਲੰਕਤ ਕਰ ਦਿੱਤਾ। ਤੁਸੀਂ ਸਾਡੇ ਇਕਰਾਰਨਾਮੇ ਨੂੰ ਤੋੜਿਆ ਅਤੇ ਭਿਆਨਕ ਗੱਲਾਂ ਕੀਤੀਆਂ, ਅਤੇ ਫ਼ੇਰ ਤੁਸੀਂ ਮੇਰੇ ਅੱਗੇ ਰੋਟੀ, ਘਿਉ ਅਤੇ ਖੂਨ ਦੀਆਂ ਭੇਟਾਂ ਪੇਸ਼ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਤੁਸੀਂ ਮੇਰੀ ਰੋਟੀ ਅਤੇ ਚਰਬੀ ਅਤੇ ਲਹੂ ਚੜ੍ਹਾਉਂਦੇ ਹੋ ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤ੍ਰ ਅਸਥਾਨ ਵਿੱਚ ਲਿਆਏ ਤਾਂ ਜੋ ਓਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਨ੍ਹਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋਂੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।