Ezekiel 45:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹਾਕਮ ਨੂੰ ਖਾਸ ਪਵਿੱਤਰ ਦਿਨਾਂ ਲਈ ਲੋੜੀਁਦੀਆਂ ਚੀਜ਼ਾਂ ਦੇਣੀਆਂ ਚਾਹੀਦੀਆਂ ਹਨ। ਹਾਕਮ ਨੂੰ ਚਾਹੀਦਾ ਹੈ ਕਿ ਉਹ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਦਾਵਤ ਦੇ ਦਿਨਾਂ ਲਈ ਪੀਣ ਦੀਆਂ ਭੇਟਾਂ, ਨਵੇਂ ਚਂਦ ਲਈ, ਸਬਤ ਲਈ ਅਤੇ ਇਸਰਾਏਲ ਦੇ ਪਰਿਵਾਰ ਦੀਆਂ ਸਾਰੀਆਂ ਖਾਸ ਦਾਵਤਾਂ ਲਈ, ਦੇਵੇ। ਹਾਕਮ ਨੂੰ ਚਾਹੀਦਾ ਹੈ ਕਿ ਉਹ ਸਾਰੇ ਪਾਪ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ। ਜਿਨ੍ਹਾਂ ਦੀ ਵਰਤੋਂ ਇਸਰਾਏਲ ਦੇ ਪਰਿਵਾਰ ਖਾਤਰ ਪ੍ਰਾਸਚਿਤ ਕਰਨ ਲਈ ਕੀਤੀ ਜਾਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਨ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਨਿਯਤ ਪਰਬਾਂ ਉੱਤੇ ਦੇਵੇਗਾ। ਉਹ ਪਾਪ ਦੀ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪਰਾਸਚਿਤ ਲਈ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਦ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ। ਉਹ ਪਾਪ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ।