Ezekiel 45:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਬਸ ਬਹੁਤ ਹੋ ਚੁੱਕਿਆ, ਇਸਰਾਏਲ ਦੇ ਹਾਕਮੋ! ਜ਼ਾਲਮ ਬਨਣਾ ਅਤੇ ਲੋਕਾਂ ਤੋਂ ਚੀਜ਼ਾਂ ਚੁਰਾਉਣੀਆਂ ਛੱਡ ਦਿਓ! ਬੇਲਾਗ ਹੋਵੋ ਅਤੇ ਚੰਗੀਆਂ ਗੱਲਾਂ ਕਰੋ! ਮੇਰੇ ਬੰਦਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚੋਂ ਬਾਹਰ ਕੱਢਣਾ ਛੱਡ ਦਿਓ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ:
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਰਾਜੁਕਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ। ਅਤਿਯਾਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ। ਨਿਆਉਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ। ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ। ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ।